Current Size: 100%

ਜ਼ਿਲ•ਾ ਲੁਧਿਆਣਾ ਵਿੱਚ ਅੱਜ 124 ਸੈਂਪਲ ਜਾਂਚ ਲਈ ਭੇਜੇ

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
-ਨੋਵੇਲ ਕੋਰੋਨਾ ਵਾਇਰਸ (ਕੋਵਿਡ 19)-
ਜ਼ਿਲ•ਾ ਲੁਧਿਆਣਾ ਵਿੱਚ ਅੱਜ 124 ਸੈਂਪਲ ਜਾਂਚ ਲਈ ਭੇਜੇ
-ਅੱਜ 53 ਵਿਅਕਤੀਆਂ ਨੂੰ ਕੀਤਾ ਘਰਾਂ ਵਿੱਚ ਇਕਾਂਤਵਾਸ, ਲੋਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ - ਡਿਪਟੀ ਕਮਿਸ਼ਨਰ
ਲੁਧਿਆਣਾ, 22 ਮਈ (000)-ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 124 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ 250 ਨਮੂਨਿਆਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਉਨ•ਾਂ ਦੱਸਿਆ ਕਿ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਕਾਰਨ ਇਹ ਗਿਣਤੀ 131 ਹੋ ਗਈ ਹੈ। ਸ਼੍ਰੀ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ 5593 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 5343 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ 250 ਦੇ ਨਤੀਜੇ ਉਡੀਕੇ ਜਾ ਰਹੇ ਹਨ ਅਤੇ 5085 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜ਼ਿਲ•ਾ ਲੁਧਿਆਣਾ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 178 ਅਤੇ ਹੋਰ ਜ਼ਿਲਿ•ਆਂ ਦੀ ਗਿਣਤੀ 80 ਹੋ ਗਈ ਹੈ। ਜਦਕਿ ਮੌਤਾਂ ਦੀ ਗਿਣਤੀ 12 ਹੈ, ਜਿਨ•ਾਂ ਵਿੱਚੋਂ 7 ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਹਨ।
ਸ਼੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ 5934 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਮੌਜੂਦਾ ਸਮੇਂ ਵੀ 2659 ਵਿਅਕਤੀ ਘਰਾਂ ਵਿੱਚ ਇਕਾਂਤਵਾਸ ਕੱਟ ਰਹੇ ਹਨ। ਅੱਜ 53 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਲਈ ਭੇਜਿਆ ਗਿਆ।
I/27332/2020

 

back-to-top