Current Size: 100%

ਪਟਿਆਲਾ ਜ਼ਿਲ੍ਹੇ ਵਿੱਚ 15 ਕੋਵਿਡ ਪੌਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ ਜ਼ਿਲ੍ਹੇ ਵਿੱਚ 15 ਕੋਵਿਡ ਪੌਜਟਿਵ ਕੇਸਾਂ ਦੀ ਹੋਈ ਪੁਸ਼ਟੀ
ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ ਦੇ ਸਟਾਫ਼ ਮੈਂਬਰਾਂ ਦੀ ਰਿਪੋਰਟ ਆਈ ਕੋਵਿਡ ਨੈਗੇਟਿਵ : ਡਾ. ਮਲਹੋਤਰਾ

   ਪਟਿਆਲਾ 29 ਜੂਨ:

          ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 340 ਰਿਪੋਰਟਾਂ ਵਿਚੋਂ 326 ਕੋਵਿਡ ਨੈਗੇਟਿਵ ਅਤੇ 14 ਕੋਵਿਡ ਪੌਜਟਿਵ ਪਾਏ ਗਏ ਹਨ ਅਤੇ ਜ਼ਿਲ੍ਹੇ ਦੇ ਇੱਕ ਕੋਵਿਡ ਪੌਜਟਿਵ ਦੀ ਸੂਚਨਾ ਸਿਵਲ ਸਰਜਨ ਸੰਗਰੂਰ ਤੋਂ ਪ੍ਰਾਪਤ ਹੋਈ ਹੈ ਜੋ ਕਿ ਸਮਾਣਾ ਦੀ ਕ੍ਰਿਸ਼ਨਾ ਬਸਤੀ ਵਿਚ ਰਹਿਣ ਵਾਲਾ 65 ਸਾਲਾ ਬਜ਼ੁਰਗ ਹੈ ਅਤੇ ਸੰਗਰੂਰ ਵਿਖੇ ਕੈਂਸਰ ਦਾ ਇਲਾਜ ਕਰਵਾ ਰਿਹਾ ਹੈ। ਜ਼ਿਲ੍ਹੇ ਦੇ 14 ਪੌਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਇਹਨਾਂ ਵਿਚੋਂ ਇੱਕ ਪੌਜਟਿਵ ਕੇਸ ਜੋ ਕਿ ਪਿੰਡ ਸਧਾਰਨਪੂਰ ਤਹਿਸੀਲ ਪਾਤੜਾਂ ਦਾ ਰਹਿਣ ਵਾਲਾ 55 ਸਾਲ ਪੁਰਸ਼ ਸੀ ਅਤੇ ਜ਼ਿਆਦਾ ਬਿਮਾਰ ਹੋਣ ਕਾਰਨ ਚੰਡੀਗੜ੍ਹ ਸੈਕਟਰ 32 ਸਰਕਾਰੀ ਹਸਪਤਾਲ ਵਿਚ ਦਾਖਲ ਸੀ ਅਤੇ ਕਰੋਨਾ ਪੌਜਟਿਵ ਆਇਆ ਸੀ, ਦੀ ਸੈਕਟਰ 32 ਸਰਕਾਰੀ ਹਸਪਤਾਲ ਵਿਚ ਮੌਤ ਹੋ ਗਈ ਹੈ। ਪੌਜਟਿਵ 13 ਕੇਸਾਂ ਵਿਚੋਂ 9 ਪੌਜਟਿਵ ਕੇਸਾਂ ਦੇ ਸੰਪਰਕ ਵਿਚ ਆਏ, ਦੋ ਇਨਫਲੂਇੰਜਾ ਟਾਈਪ ਲੱਛਣ ਹੋਣ, ਇੱਕ ਫਲੂ ਲੱਛਣ ਨਾ ਹੋਣ ਅਤੇ ਇੱਕ ਗਰਭਵਤੀ ਔਰਤ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਧੀਰੂ ਕੀ ਬਸਤੀ ਦੀ ਕੋਵਿਡ ਪੌਜਟਿਵ ਆਈ ਔਰਤ ਦੇ ਨੇੜੇ ਦੇ ਸੰਪਰਕ ਵਿਚ ਆਏ 6 ਪਰਿਵਾਰਕ ਮੈਂਬਰ ਕਰੋਨਾ ਪੌਜਟਿਵ ਪਾਏ ਗਏ ਹਨ। ਇਸੇ ਤਰਾਂ ਰਣਬੀਰ ਮਾਰਗ ਦਾ ਰਹਿਣ ਵਾਲਾ 16 ਸਾਲ ਯੁਵਕ ਅਤੇ ਸਮਾਣਾ ਦੀ ਮੁੱਨੀਹਾਰਾ ਮੁਹੱਲਾ ਵਿਚ ਰਹਿਣ ਵਾਲੀ 77 ਸਾਲਾ ਔਰਤ ਅਤੇ ਸਮਾਣਾ ਦੀ ਹੀ ਕ੍ਰਿਸ਼ਨਾ ਬਸਤੀ ਦਾ ਰਹਿਣ ਵਾਲਾ 26 ਸਾਲਾ ਨੌਜਵਾਨ ਵੀ ਪੌਜਟਿਵ ਕੇਸ ਦੇ ਸੰਪਰਕ ਵਿਚ ਆਉਣ ਕਾਰਨ ਕੋਵਿਡ ਪੌਜਟਿਵ ਪਾਏ ਗਈ ਹੈ। ਪਿੰਡ ਮਸੀਗਣ ਦੀ ਰਹਿਣ ਵਾਲੀ 29 ਸਾਲਾ ਗਰਭਵਤੀ ਔਰਤ, ਸਮਾਣਾ ਦੇ ਹੀ ਨਾਮਧਾਰੀ ਕਲੋਨੀ ਵਿਚ ਰਹਿਣ ਵਾਲਾ ਬੈਂਕ ਮੁਲਾਜ਼ਮ ਅਤੇ ਉਸ ਦੀ ਸੱਸ ਵੀ ਫਲ਼ੂ ਟਾਈਪ ਲੱਛਣ ਹੋਣ ਅਤੇ ਪਿਲਖਾਣੀ ਰਾਜਪੁਰਾ ਦਾ ਰਹਿਣ ਵਾਲਾ 40 ਸਾਲ ਵਿਅਕਤੀ ਦੀ ਵੀ ਕੋਵਿਡ ਜਾਂਚ ਪੌਜਟਿਵ ਪਾਈ ਗਈ ਹੈ। ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪੌਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਨਵੀਆਂ ਗਾਈਡ ਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫ਼ਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾਣਗੇ।
     ਉਨ੍ਹਾਂ ਦੱਸਿਆ ਕਿ ਇਹ ਬੜੀ ਰਾਹਤ ਭਰੀ ਖ਼ਬਰ ਹੈ ਕਿ ਬੀਤੇ ਦਿਨੀਂ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ ਵਿਖੇ ਕੰਮ ਕਰਦੀ ਇੱਕ ਔਰਤ ਦੇ ਕੋਵਿਡ ਪੌਜਟਿਵ ਆਉਣ ਤੇ ਸੈਂਟਰ ਦੇ ਸਾਰੇ ਸਟਾਫ਼ ਮੈਂਬਰਾਂ ਦੇ ਕਰੋਨਾ ਜਾਂਚ ਸਬੰਧੀ ਸੈਂਪਲ ਲਏ ਗਏ ਸਨ ਜੋ ਕਿ ਕੋਵਿਡ ਜਾਂਚ ਦੌਰਾਨ ਸਾਰੇ ਹੀ ਕੋਵਿਡ ਨੈਗੇਟਿਵ ਪਾਏ ਗਏ ਹਨ।
    ਡਾ. ਮਲਹੋਤਰਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਅੱਜ ਪਟਿਆਲਾ ਦੀ ਰਾਜਿੰਦਰਾ ਦੀ ਆਈਸੋਲੇਸ਼ਨ ਫੇਸੀਲਿਟੀ ਚੋ 6 ਮਰੀਜ਼ ਅਤੇ ਕੋਵਿਡ ਕੇਅਰ ਸੈਂਟਰ ਤੋਂ ਪਟਿਆਲਾ ਤੋਂ ਇੱਕ ਮਰੀਜ਼ ਨੂੰ ਆਈਸੋਲੇਸ਼ਨ ਸਮਾਂ ਪੂਰਾ ਹੋਣ ਤੇ ਛੱਟੀ ਦੇਕੇ ਅਗਲੇ ਸੱਤ ਦਿਨ ਲਈ ਘਰ ਵਿਚ ਇਕਾਂਤਵਾਸ ਵਿਚ ਰਹਿਣ ਲਈ ਘਰ ਭੇਜ ਦਿੱਤਾ ਗਿਆ ਹੈ।
    ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੁੱਲ 690 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ ਪੌਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ. ਮਰੀਜ਼, ਸਿਹਤ ਵਿਭਾਗ ਦੇ ਫ਼ਰੰਟ ਲਾਈਨ ਵਰਕਰ, ਪੁਲਿਸ ਮੁਲਾਜ਼ਮ, ਪੌਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।ਜ਼ਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅੱਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 21731 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ ਜ਼ਿਲ੍ਹਾ ਪਟਿਆਲਾ 326 ਕੋਵਿਡ ਪੌਜਟਿਵ, 20662 ਨੈਗੇਟਿਵ ਅਤੇ 702 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ 9 ਪੌਜਟਿਵ ਕੇਸ ਦੀ ਮੌਤ ਹੋ ਚੁੱਕੀ ਹੈ 152 ਕੇਸ ਠੀਕ ਹੋ ਚੁੱਕੇ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 165 ਹੈ।

I/42144/2020

back-to-top