ਸੂਬੇ ਦੇ ਨੌਜਵਾਨ ਕਿੱਤਾ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਲਾਭ ਉਠਾਉਣ: ਸਾਧੂ ਸਿੰਘ ਧਰਮਸੋਤ

ਸੂਬੇ ਦੇ ਨੌਜਵਾਨ ਕਿੱਤਾ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਲਾਭ ਉਠਾਉਣ: ਸਾਧੂ ਸਿੰਘ ਧਰਮਸੋਤ
• ਪੱਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦਾ ਆਰਥਿਕ ਵਿਕਾਸ ਕਰਨਾ ਮੁੱਖ ਮੰਤਵ 
ਚੰਡੀਗੜ•, 8 ਜੁਲਾਈ:
ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਆਪਣੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ।
ਸ. ਧਰਮਸੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਪੱਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਤਹਿਤ ਵਿਭਿੰਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ•ਾਂ ਤਹਿਤ ਨੌਜਵਾਨਾਂ ਨੂੰ ਸਸਤੀਆਂ ਦਰਾਂ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ, ਜਿਨ•ਾਂ ਨਾਲ ਸਿਖਲਾਈ ਪ੍ਰਾਪਤ ਨੌਜਵਾਨ ਆਪਣੇ ਕਿੱਤੇ ਸ਼ੁਰੂ ਕਰਕੇ ਆਪਣਾ ਆਰਥਿਕ ਵਿਕਾਸ ਕਰ ਸਕਦੇ ਹਨ। ਇਸ ਤੋਂ ਇਲਾਵਾ ਬੈਕਫਿੰਕੋ ਵਲੋਂ ਉਚੇਰੀ ਸਿੱਖਿਆ ਲਈ ਵੀ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ।
ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫੀਸਦੀ ਵਿਆਜ ਦਰ 'ਤੇ 5 ਲੱਖ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ•ਾਂ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ (3-5 ਪਸ਼ੂ), ਪੋਲਟਰੀ ਫਾਰਮਿੰਗ, ਸ਼ਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ/ਫਰਨੀਚਰ/ਲੁਹਾਰਾ ਕੰਮ, ਆਟਾ ਚੱਕੀ/ਕੋਹਲੂ, ਆਟੋ ਰਿਕਸ਼ਾ (ਪੈਸੰਜਰ/ਢੋਆ ਢੁਆਈ), ਜਨਰਲ ਸਟੋਰ (ਕਰਿਆਨਾ/ਕੈਟਲ/ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ ਆਦਿ), ਕੱਪੜਾ/ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ/ਸਟੇਸ਼ਨਰੀ ਦੀ ਦੁਕਾਨ, ਫੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ/ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ/ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗਰਾਫੀ ਅਤੇ ਵੀਡੀਉਗਰਾਫੀ, ਹੌਜਰੀ ਯੂਨਿਟ, ਸਮਾਲ ਸਕੇਲ ਇੱਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ/ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ।
ਸ. ਧਰਮਸੋਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਰਨਾਂ ਕਾਰਪੋਰੇਸ਼ਨਾਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪੱਛੜੀ ਸ਼੍ਰੇਣੀ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਸਕੀਮ ਤਹਿਤ 10 ਲੱਖ ਰੁਪਏ ਤੱਕ ਦਾ ਕਰਜ਼ਾ ਭਾਰਤ ਵਿੱਚ ਪੜਾਈ ਕਰਨ ਲਈ ਅਤੇ 20 ਲੱਖ ਰੁਪਏ ਤੱਕ ਦਾ ਕਰਜ਼ਾ ਵਿਦੇਸ਼ 'ਚ ਪੜਾਈ ਕਰਨ ਲਈ 3 ਤੋਂ 4 ਫੀਸਦੀ ਦੀ ਵਿਆਜ ਦੀ ਦਰ 'ਤੇ ਦਿੱਤਾ ਜਾਂਦਾ ਹੈ। ਉਨ•ਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਦੀਆਂ ਲੜਕੀਆਂ ਲਈ ਵਿਆਜ ਦਰ 3.5 ਫੀਸਦੀ ਸਲਾਨਾ ਹੈ ਅਤੇ ਕਰਜੇ ਦੀ ਵਾਪਸੀ ਕੋਰਸ ਮੁਕੰਮਲ ਹੋਣ ਤੋਂ 6 ਮਹੀਨੇ ਬਾਅਦ ਮਹੀਨਾਵਾਰ ਕਿਸ਼ਤਾਂ ਵਿੱਚ 5 ਸਾਲਾਂ 'ਚ ਵਾਪਸ ਕੀਤੀ ਜਾਂਦੀ ਹੈ।
ਭਲਾਈ ਮੰਤਰੀ ਨੇ ਦੱਸਿਆ ਕਿ ਬੈਕਫਿੰਕੋ ਤੋਂ ਕਰਜ਼ਾ ਲੈਣ ਲਈ ਮੁੱਖ ਯੋਗਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ। ਉਨ•ਾਂ ਦੱਸਿਆ ਕਿ ਉਮੀਦਵਾਰ ਪੰਜਾਬ ਦਾ ਪੱਕਾ ਵਸਨੀਕ ਹੋਵੇ, ਉਸਦੀ ਉਮਰ 18 ਤੋ 55 ਸਾਲ ਤੱਕ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਵਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਜਾਂ ਭਾਰਤ ਸਰਕਾਰ ਵਲੋ ਘੋਸ਼ਿਤ ਘੱਟ ਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਵੇ। ਪੱਛੜੀਆਂ ਸ਼੍ਰੇਣੀਆਂ ਦੇ ਉਹ ਬਿਨੈਕਾਰ ਕਰਜ਼ਾ ਲੈਣ ਦੇ ਯੋਗ ਹੋਣਗੇ, ਜਿਨ•ਾਂ ਦੀ ਸਲਾਨਾ ਪਰਿਵਾਰਕ ਆਮਦਨ 1 ਲੱਖ 50 ਹਜ਼ਾਰ ਤੱਕ ਹੋਵੇਗੀ। ਪੇਂਡੂ ਇਲਾਕਿਆਂ ਵਿੱਚ ਵੱਸਦੇ ਘੱਟ ਗਿਣਤੀ ਵਰਗ ਦੇ ਉਹ ਬਿਨੈਕਾਰ ਕਰਜ਼ਾ ਲੈਣ ਦੇ ਯੋਗ ਹੋਣਗੇ, ਜਿਨ•ਾਂ ਦੀ ਸਲਾਨਾ ਪਰਿਵਾਰਕ ਆਮਦਨ 98,000/- ਰੁਪਏ ਤੋਂ ਘੱਟ ਅਤੇ ਸ਼ਹਿਰੀ ਇਲਾਕਿਆਂ ਵਿੱਚ ਵੱਸਦੇ ਘੱਟ ਗਿਣਤੀ ਵਿਅਕਤੀਆਂ ਦੀ ਸਲਾਨਾ ਪਰਿਵਾਰਕ ਆਮਦਨ 1,20,000/- ਰੁਪਏ ਤੱਕ ਹੋਵੇ। ਜੇਕਰ ਕੋਈ ਵਿਅਕਤੀ ਕਰਜ਼ਾ ਟੈਕਨੀਕਲ ਕਿੱਤੇ ਲਈ ਲੈਣਾ ਚਾਹੁੰਦਾ ਹੈ ਤਾਂ ਘੱਟੋ-ਘੱਟ ਮੈਟ੍ਰਿਕ ਪਾਸ ਜ਼ਰੂਰ ਹੋਵੇ। ਉਨ•ਾਂ ਦੱਸਿਆ ਕਿ ਜੋ ਨੌਜਵਾਨ ਕਿੱਤਾਮੁਖੀ ਸਿਖਲਾਈ ਪ੍ਰਾਪਤ ਹਨ, ਨੂੰ ਪਹਿਲ ਦਿੱਤੀ ਜਾਵੇਗੀ ਜਦਕਿ ਪਿਤਾ ਪੁਰਖੀ ਅਤੇ ਨਾਨ ਟੈਕਨੀਕਲ ਸਕੀਮਾਂ ਤਹਿਤ ਇਹ ਸ਼ਰਤ ਜ਼ਰੂਰੀ ਨਹੀਂ ਹੈ।

ਨੰ:ਪੀ.ਆਰ.18/612
---------------

back-to-top