ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ

ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ
ਚੰਡੀਗੜ•, 12 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਸਮੂਹ ਸਿੱਖ ਭਾਈਚਾਰੇ ਨੂੰ ਮਹਾਨ ਗੁਰੂ ਸਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚਲਦਿਆਂ ਨਸ਼ਿਆਂ ਦੀ ਬੀਮਾਰੀ ਤੋਂ ਦੂਰ ਰਹਿਣ ਦੀ ਅਪੀਲ ਕਰਨ ਦੀ ਬੇਨਤੀ ਕੀਤੀ ਹੈ। 
ਜਥੇਦਾਰ ਸਾਹਿਬ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਦ੍ਰਿਸ਼ਟੀ ਤੋਂ ਜਦੋਂ ਵੀ ਕੋਈ ਸੰਕਟ ਉਤਪੰਨ ਹੁੰਦਾ ਰਿਹਾ ਹੈ ਤਾਂ ਉਸ ਨੂੰ ਸੁਲਝਾਉਣ ਲਈ ਸਿੱਖਾਂ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਹਿਮ ਭੂਮਿਕਾ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਦੀ ਵਸੋਂ ਦੇ ਵੱਡੇ ਹਿੱਸੇ ਨੂੰ ਕਈ ਵਰਿ•ਆਂ ਤੋਂ ਨਸ਼ਿਆਂ ਦੇ ਕੋਹੜ ਨੇ ਜਕੜਿਆ ਹੋਇਆ ਹੈ। ਸਿੱਖ ਪਰਿਵਾਰਾਂ ਦੇ ਬਹੁਤ ਸਾਰੇ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਇਹ ਸਮੱਸਿਆ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ ਜੋ ਪੂਰੀ ਤਰ•ਾਂ ਸਿੱਖ ਰਹੁ-ਰੀਤਾਂ ਦੇ ਖਿਲਾਫ਼ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੀ ਲਾਹਨਤ ਨੂੰ ਵੱਡੀ ਚੁਣੌਤੀ ਮੰਨਦਿਆਂ ਸੂਬਾ ਸਰਕਾਰ ਨੇ ਵਿਆਪਕ ਪੱਧਰ 'ਤੇ ਨਸ਼ਾ-ਵਿਰੋਧੀ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਦੇ ਉਪਰਾਲਿਆਂ ਨੂੰ ਹੋਰ ਬਲਵਾਨ ਅਤੇ ਗਤੀਸ਼ੀਲ ਕਰਨ ਦੀ ਲੋੜ ਹੈ।

back-to-top