Current Size: 100%

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤੋਲੇਵਾਲ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟੇ ਵਿੱਚ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤੋਲੇਵਾਲ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟੇ ਵਿੱਚ ਰਿਪੋਰਟ ਤਲਬ
ਚੰਡੀਗੜ, 12 ਫਰਵਰੀ : ਸੰਗਰੂਰ ਜ਼ਿਲ•ੇ ਦੇ ਤੋਲੇਵਾਲ ਪਿੰਡ ਵਿੱਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਸੰਗਰੂਰ ਜ਼ਿਲ•ੇ ਦੇ ਤੋਲੇਵਾਲ ਪਿੰਡ ਵਿੱਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ ਬਾਰੇ ਉਨ•ਾਂ ਨੂੰ ਮੀਡੀਆ ਰਾਹੀਂ ਜਾਣਕਾਰੀ ਮਿਲੀ ਸੀ ਜਿਸ 'ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ।

back-to-top