ਤਰਸ ਦੇ ਆਧਾਰ 'ਤੇ 37 ਉਮੀਦਵਾਰਾਂ ਨੂੰ ਦਿੱਤੀ ਨੌਕਰੀ

ਤਰਸ ਦੇ ਆਧਾਰ 'ਤੇ 37 ਉਮੀਦਵਾਰਾਂ ਨੂੰ ਦਿੱਤੀ ਨੌਕਰੀ
ਚੰਡੀਗੜ•, 12 ਜੁਲਾਈ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਅੱਜ ਇੱਥੇ ਆਯੋਜਿਤ ਸਮਾਗਮ ਦੌਰਾਨ 37 ਉਮੀਦਵਾਰਾਂ ਨੂੰ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜਸਪਾਲ ਕੌਰ ਨੇ ਦੱਸਿਆ ਕਿ ਇਹ ਉਮੀਦਵਾਰ ਕਲਰਕ ਤੇ ਦਰਜ਼ਾ-4 ਵਜੋਂ ਨਿਯੁਕਤ ਕੀਤੇ ਗਏ ਹਨ।ਉਨ•ਾਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਨਿਯੁਕਤੀਆਂ ਨਾਲ ਸਬੰਧਤ ਕਿਸੇ ਵੀ ਤਰ•ਾਂ ਦਾ ਮਾਮਲਾ ਲੰਬਿਤ ਨਾ ਰੱਖਿਆ ਜਾਵੇ ਅਤੇ ਮਿੱਥੇ ਸਮੇਂ ਵਿੱਚ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ।
ਉਨ•ਾਂ ਅੱਗੇ ਦੱਸਿਆ ਕਿ ਸਿਹਤ ਮੰਤਰੀ ਨੂੰ ਕਈ ਜੱਥੇਬੰਦੀਆਂ ਨੇ ਮਿਲ ਕੇ ਧਿਆਨ ਵਿੱਚ ਲਿਆ ਕੇ ਤਰਸ ਦੇ ਆਧਾਰ ਤੇ ਮਿਲਣ ਵਾਲੀਆਂ ਨੌਕਰੀਆਂ ਦੇ ਮਾਮਲੇ ਕਾਫੀ ਲੰਬੇ ਸਮੇਂ ਤੋਂ ਲੰਬਿਤ ਸਨ। ਜਿਸ ਉਪਰੰਤ ਸਿਹਤ ਮੰਤਰੀ ਵੱਲੋਂ ਇਨ•ਾਂ ਮਾਮਲਿਆਂ ਨੂੰ ਪਹਿਲ ਦੇ ਆਧਾਰ ਦੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ।

ਅੱਪਡੇਟ ਕੀਤਾ: 07/12/2018 - 20:46
back-to-top