ਪੰਜਾਬ ਵਿੱਚ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਸ਼ੁਰੂ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਵਿੱਚ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਸ਼ੁਰੂ

- 16,000 ਲਾਭਪਾਤਰੀ ਰਜਿਸਟਰ, 63 ਲੱਖ ਰੁਪਏ ਤੋਂ ਜ਼ਿਆਦਾ ਦੀ ਅਦਾਇਗੀ

- ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਚੰਡੀਗੜ੍ਹ, 11 ਜਨਵਰੀ:

         ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ।

         ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪੰਜਾਬ ਵਿੱੱਚ ਲਾਗੂ ਕੀਤੀ ਜਾ ਚੁੱਕੀ ਹੈ। ਇਸ ਯੋਜਨਾ ਅਧੀਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਗਰਭਵਤੀ ਔਰਤਾਂ ਨੂੰ ਉਨ੍ਹਾਂ ਦਾ ਪਹਿਲਾ ਬੱਚਾ ਹੋਣ 'ਤੇ ਤਿੰਨ ਕਿਸ਼ਤਾਂ ਵਿੱਚ ਕੁੱਲ 5000 ਰੁਪਏ (ਕ੍ਰਮਵਾਰ 1000, 2000 ਅਤੇ 2000 ਰੁਪਏ) ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 28 ਦਸੰਬਰ 2017 ਤੋਂ 10 ਜਨਵਰੀ 2018 ਤੱਕ ਕੁੱਲ 16,000 ਲਾਭਪਾਤਰੀ ਰਜਿਸਟਰ ਹੋ ਚੁੱਕੇ ਹਨ। ਇਨ੍ਹਾਂ ਰਜਿਸਟਰ ਲਾਭਪਾਤਰੀਆਂ ਵਿੱਚੋਂ 3,924 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਰਾਹੀਂ ਕੁੱਲ 63 ਲੱਖ 61 ਹਜ਼ਾਰ ਰੁਪਏ ਅਦਾ ਕੀਤੇ ਜਾ ਚੁੱਕੇ ਹਨ।

         ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਹਿੱਤ ਆਪਣੇ ਨੇੜਲੇ ਆਂਗਨਵਾੜੀ ਸੈਂਟਰ ਵਿਖੇ ਆਂਗਨਵਾੜੀ ਵਰਕਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਅੱਪਡੇਟ ਕੀਤਾ: 01/11/2018 - 18:10
back-to-top