-'ਮਿਸ਼ਨ ਫਤਿਹ' ; ਹੁਣ ਤੱਕ ਲਏ ਸੈਂਪਲਾਂ 'ਚੋਂ 3154 ਵਿਅਕਤੀ ਦੇ ਸੈਂਪਲ ਨੈਗੇਟਿਵ

I/31679/2020

-'ਮਿਸ਼ਨ ਫਤਿਹ' ; ਹੁਣ ਤੱਕ ਲਏ ਸੈਂਪਲਾਂ 'ਚੋਂ 3154 ਵਿਅਕਤੀ ਦੇ ਸੈਂਪਲ ਨੈਗੇਟਿਵ
ਹੁਸ਼ਿਆਰਪੁਰ, 6 ਜੂਨ:
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ•ੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 3154 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਿਹ' ਤਹਿਤ ਜਿਥੇ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ ਮਾਸਕ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਤੇ ਸਮੇਂ-ਸਮੇਂ 'ਤੇ 20 ਸੈਕੰਡ ਤੱਕ ਹੱਥ ਧੌਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 4024 ਸੈਂਪਲ ਲਏ ਗਏ ਹਨ, ਜਿਸ ਵਿੱਚ 3154 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 711 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ•ਾਂ ਕਿਹਾ ਕਿ ਹੁਣ ਤੱਕ ਪੋਜ਼ੀਟਿਵ ਕੇਸਾਂ ਦੀ ਗਿਣਤੀ 135 ਹੋ ਗਈ ਹੈ, 12 ਐਕਟਿਵ ਮਰੀਜ ਹਨ, 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ•ਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਸੈਂਪਲ ਵੀ ਸਾਹਮਣੇ ਆਏ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ ਅੱਜ 389 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

ਅੱਪਡੇਟ ਕੀਤਾ: 06/06/2020 - 22:13
back-to-top