ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਓਰੋ ਪੰਜਾਬ
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ
ਚੰਡੀਗੜ•, 13 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਧੀਰਪੁਰ, ਜਿਲਾ ਫਤਹਿਗੜ• ਸਾਹਿਬ ਵਿਖੇ ਤਾਇਨਾਤ ਪਟਵਾਰੀ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਧੀਰਪੁਰ, ਜਿਲਾ ਫਤਹਿਗੜ• ਸਾਹਿਬ ਵਿਖੇ ਤਾਇਨਾਤ ਪਟਵਾਰੀ ਰਮੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਸਰਬਜੀਤ ਸਿੰਘ ਵਾਸੀ ਪਿੰਡ ਮਾਨਗੜ•, ਜਿਲਾ ਫਤਹਿਗੜ• ਸਾਹਿਬ ਦੀ ਸ਼ਿਕਾਇਤ 'ਤੇ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 8000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। 
  ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਅੱਪਡੇਟ ਕੀਤਾ: 03/13/2018 - 15:39
back-to-top