ਵਿਜੀਲੈਂਸ ਵਲੋਂ ਸਹਾਇਕ ਫੂਡ ਸਪਲਾਈ ਅਫਸਰ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਸਹਾਇਕ ਫੂਡ ਸਪਲਾਈ ਅਫਸਰ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
 ਚੰਡੀਗੜ• 12 ਜੁਲਾਈ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸਨੌਰ ਜਿਲ•ਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਫ.ਐਸ.ਓ ਸਨੌਰ ਜੀਵਨ ਕੁਮਾਰ ਨੂੰ ਸ਼ਿਕਾਇਤਕਰਤਾ ਜਗਵਿੰਦਰ ਸਿੰਘ ਵਾਸੀ ਪਿੰਡ ਭਾਨਰੀ ਜਿਲ•ਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਫ.ਐਸ.ਓ ਵਲੋਂ ਉਸ ਨੂੰ ਸਸਤੇ ਰਾਸ਼ਨ ਦਾ ਸਰਕਾਰੀ ਡਿੱਪੂ ਖੋਲਣ ਲਈ ਨਵਾਂ ਲਾਈਸੈਂਸ ਜਾਰੀ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ।  
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਅੱਪਡੇਟ ਕੀਤਾ: 07/12/2018 - 20:47
back-to-top