ਜ਼ਿਲ੍ਹੇ ਦੀਆਂ ਮੰਡੀਆਂ 'ਚ ਕੱਲ੍ਹ ਸ਼ਾਮ ਤੱਕ 5,86,462 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 5,84,947 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਿਰੋਜ਼ਪੁਰ
ਪ੍ਰੈਸ ਨੋਟ

ਜ਼ਿਲ੍ਹੇ ਦੀਆਂ ਮੰਡੀਆਂ 'ਚ ਕੱਲ੍ਹ ਸ਼ਾਮ ਤੱਕ 5,86,462 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 5,84,947 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ-ਡਿਪਟੀ ਕਮਿਸ਼ਨਰ

ਫਿਰੋਜ਼ਪੁਰ 4 ਮਈ 2020 ( )
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਐਤਵਾਰ ਸ਼ਾਮ ਤੱਕ 5 ਲੱਖ 86 ਹਜ਼ਾਰ 462 ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5 ਲੱਖ 84 ਹਜ਼ਾਰ 947 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਮੰਡੀਆਂ ਵਿੱਚ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਜਿਵੇਂ ਕਿ ਪਨਗਰੇਨ ਵੱਲੋਂ 2,04,137 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 24,288 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,46,857 ਮੀਟ੍ਰਿਕ ਟਨ, ਪਨਸਪ ਵੱਲੋਂ 1,13,775 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 91,600 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 4290 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਖਾਂਸੀ, ਜ਼ੁਕਾਮ ਜਾਂ ਬੁਖ਼ਾਰ ਹੋਵੇ ਤਾਂ ਉਹ ਮੰਡੀ ਵਿੱਚ ਨਾ ਆਵੇ ਬਲਕਿ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Monday, May 4, 2020
ਅੱਪਡੇਟ ਕੀਤਾ: 05/04/2020 - 19:08
back-to-top